ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਇੱਕ ਵਾਰ ਫੇਰ ਯੂ-ਟਰਨ ਲੈ ਲਿਆ ਹੈ। ਅੱਜ ਦੁਪਹਿਰ ਵੇਲੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਬੀਬੀ ਸੁਰਜੀਤ ਕੌਰ ਨੇ ਇੱਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਸੁਰਜੀਤ ਕੌਰ ਦਾ ਸਮਰਥਨ ਕਰ ਰਿਹਾ ਹੈ। ਅਕਾਲੀ ਦਲ ਬੀਬੀ ਸੁਰਜੀਤ ਕੌਰ ਤੋਂ ਪਹਿਲਾਂ ਹੀ ਕਿਨਾਰਾ ਕਰ ਚੁੱਕਿਆ ਹੈ। ਇਸ ਤੋਂ ਪਹਿਲਾਂ ਅੱਜ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਪਹਿਲਾਂ ਹੀ ਸੁਰਜੀਤ ਕੌਰ ਤੋਂ ਸਮਰਥਨ ਵਾਪਸ ਲੈ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਕਰਨ ਵਾਲੇ ਬਾਗੀ ਧੜੇ ਨਾਲ ਸਬੰਧਤ ਹੈ।